ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ। ਇਸੇ ਤਹਿਤ ਨਾਭਾ ਤੋਂ ਕਾਂਗਰਸੀ ਉਮੀਦਵਾਰ ਸਾਧੂ ਸਿੰਘ ਧਰਮਸੌਤ ਵੱਲੋਂ ਵੀ ਨਾਮਜ਼ਦਗੀ ਪੱਤਰ ਭਰਿਆ ਗਿਆ ਪਰ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਖਿਲਾਫ ਕਮਿਸ਼ਨ ਨੇ ਨੋਟਿਸ ਜਾਰੀ ਕਰ ਦਿੱਤਾ ਹੈ।
ਨੋਟਿਸ ਜਾਰੀ ਕਰਨ ਦਾ ਕਾਰਨ ਜ਼ਿਆਦਾ ਇਕੱਠ ਕਰਨਾ ਦੱਸਿਆ ਜਾ ਰਿਹੀ ਹੈ। ਦੱਸਿਆ ਜਾ ਰਿਹਾ ਹੈ ਕਿ ਧਰਮਸੌਤ ਇਕ ਵੱਡਾ ਇਕੱਠ ਲੈ ਕੇ ਨਾਮਜ਼ਦਗੀ ਪੱਤਰ ਭਰਨ ਗਏ ਸਨ। ਹਾਲਾਂਕਿ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਹਨ ਕਿ ਤਿੰਨ ਵਿਅਕਤੀ ਨੂੰ ਲੈ ਕੇ ਪ੍ਰਚਾਰ ਕਰਨ ਜਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਇਜਾਜ਼ਤ ਸੀ ਪਰ ਧਰਮਸੌਤ ਵੱਲੋਂ ਜ਼ਿਆਦਾ ਇਕੱਠ ਕੀਤਾ ਗਿਆ। ਵਿਰੋਧੀ ਪਾਰਟੀਆਂ ਵੱਲੋਂ ਇਸ ਗੱਲ ਦਾ ਮੁੱਦਾ ਉਠਾਉਣ ਮਗਰੋਂ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ।

