ਅਮਰੀਕਾ ਨਿਵਾਸੀ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜ-ਛਾੜ; SGPC ਨੇ ਲਿਆ ਸਖ਼ਤ ਨੋਟਿਸ

by jaskamal

ਨਿਊਜ਼ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਇਕ ਸੰਸਥਾ ‘ਸਿੱਖ ਬੁੱਕ ਕਲੱਬ’ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰ ਕੇ ਬੀੜ ਛਾਪਣ ਤੇ ਉਸ ਦਾ ਪੀਡੀਐੱਫ ਵੈੱਬਸਾਈਟ ’ਤੇ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਸਬੰਧੀ ਮਿਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਹਰਕਤ ਅਮਰੀਕੀ ਸੰਸਥਾ ਸਿੱਖ ਬੁੱਕ ਕਲੱਬ ਵਾਲੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਕੀਤੀ ਹੈ, ਜਿਸ ਨੇ ਤਿਆਰ ਕੀਤੀ ਬੀੜ ਨੂੰ ਸਿੱਖ ਬੁੱਕ ਕਲੱਬ ਡਾਟਕਾਮ ’ਤੇ ਪੀਡੀਐਫ ਬਣਾ ਕੇ ਅਪਲੋਡ ਕੀਤਾ ਹੈ। ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿਚ ਆਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਭੇਜ ਦਿੱਤਾ ਹੈ।

More News

NRI Post
..
NRI Post
..
NRI Post
..