ਪੱਤਰ ਪ੍ਰੇਰਕ : ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਜੇਲ੍ਹਾਂ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਸੁਣਵਾਈ ਹੋਈ। ਦਰਅਸਲ, ਹਾਈਕੋਰਟ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮਾਰਚ 2023 'ਚ ਜਾਰੀ ਇੰਟਰਵਿਊ 'ਤੇ ਏਡੀਜੀਪੀ ਜੇਲ ਨੂੰ ਤਲਬ ਕੀਤਾ ਹੈ।
ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਇਸ ਮਾਮਲੇ 'ਚ ਕੁਝ ਨਹੀਂ ਕੀਤਾ, ਜਿਸ ਕਾਰਨ ਏ.ਡੀ.ਜੀ.ਪੀ ਜੇਲ ਨੂੰ ਅਗਲੀ ਸੁਣਵਾਈ 'ਚ ਖੁਦ ਪੇਸ਼ ਹੋ ਕੇ ਦੱਸਣਾ ਚਾਹੀਦਾ ਹੈ ਕਿ ਇਸ ਮਾਮਲੇ 'ਚ ਹੁਣ ਤੱਕ ਕੀ ਕੀਤਾ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਡੇਢ ਮਹੀਨੇ ਦਾ ਸਮਾਂ ਮੰਗਿਆ ਸੀ ਪਰ ਸਰਕਾਰ ਨੇ ਅਜੇ ਤੱਕ ਕੁਝ ਨਹੀਂ ਕੀਤਾ, ਜਿਸ ਕਾਰਨ ਹੁਣ ਏਡੀਜੀਪੀ ਜੇਲ੍ਹ ਨੂੰ ਆਰਡਰ ਦੇ ਦਿੱਤੇ ਗਏ ਹਨ।



