PUBG ਕਾਰਨ ਬੱਚਾ ਕਰ ਗਿਆ SUICIDE !

by vikramsehajpal

ਜਲੰਧਰ (ਸਾਹਿਬ) - ਜਲੰਧਰ ਦੇ ਮਾਡਲ ਟਾਊਨ ਵਿਚ ਸ਼ਨੀਵਾਰ ਸਵੇਰੇ ਪਬਜੀ ਗੇਮ ਖੇਡਣ ਤੋਂ ਰੋਕਣ 'ਤੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ (17) ਪੁੱਤਰ ਰਾਮ ਚੰਦਰ ਦੇ ਰੂਪ ਵਿਚ ਹੋਈ ਹੈ। ਦੱਸ ਦਈਏ ਕਿ ਰਾਮ ਚੰਦਰ ਨੇ ਦੱਸਿਆ ਕਿ ਉਹ ਇਕ ਪ੍ਰਾਈਵੇਟ ਕੰਪਨੀ ਵਿਚ ਸੀਨੀਅਰ ਲਾਈਨ ਮੈਨ ਅਫ਼ਸਰ ਹੈ। ਸਵੇਰੇ ਪੁੱਤਰ ਮੋਬਾਇਲ 'ਤੇ ਗੇਮ ਖੇਡ ਰਿਹਾ ਸੀ।

ਉਨ੍ਹਾਂ ਦੀ ਪਤਨੀ ਨੇ ਬੇਟੇ ਨੂੰ ਗੇਮ ਖੇਡਣ ਤੋਂ ਰੋਕਿਆ ਤਾਂ ਉਹ ਕਮਰੇ ਵਿਚ ਚਲਾ ਗਿਆ ਅਤੇ ਪੱਖੇ ਨਾਲ ਲਟਕ ਕੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ਉਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

More News

NRI Post
..
NRI Post
..
NRI Post
..