ਪੜਾਈ ਦੇ ਡਿਪਰੈਸ਼ਨ ਕਾਰਨ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : PAU ਦੀ ਇਕ ਵਿਦਿਆਰਥਣ ਨੇ ਪੜਾਈ ਦੇ ਡਿਪਰੈਸ਼ਨ ਕਾਰਨ ਖ਼ੁਦਕੁਸ਼ੀ ਕਰ ਲਈ ਹੈ। ਦੱਸ ਦਈਏ ਕਿ 2 ਦਿਨ ਤੋਂ ਲਾਪਤਾ ਵਿਦਿਆਰਥਣ ਹੇਮਜੋਤ ਨੇ ਖ਼ੁਦਕੁਸ਼ੀ ਕਰ ਲਈ ਹੈ । ਦੱਸਿਆ ਜਾ ਰਿਹਾ ਹੈ ਕਿ ਉਸ ਦੀ ਲਾਸ਼ ਸਿੱਧਵਾਂ ਨਹਿਰ ਵਿੱਚ ਤੈਰਦੀ ਨਜ਼ਰ ਆ ਰਹੀ ਸੀ। ਜਿਸ ਤੋਂ ਬਾਅਦ ਰਾਹਗੀਰਾਂ ਨੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ।

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਨਿਕਲ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੇਮਜੋਤ ਨਾਂ ਦੀ ਇਕ ਵਿਦਿਆਰਥਣ ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪੜਾਈ ਕਰਦੀ ਸੀ। ਉਹ ਬਠਿਡਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਉਹ ਆਪਣੀ ਸਹੇਲੀ ਦੀ ਐਕਟਿਵਾ ਲੈ ਕੇ ਚਲੇ ਗਈ ਸੀ।

ਲਾਪਤਾ ਹੋਣ ਤੋਂ ਬਾਅਦ ਜਦੋ ਉਸ ਦੀ ਭਾਲ ਕੀਤੀ ਗਈ ਤਾਂ ਨਹਿਰ ਕੋਲੋਂ ਉਸ ਦੀ ਐਕਟਿਵਾ ਮਿਲੀ ਪਰ ਉਹ ਆਪ ਨਹੀ ਸੀ, ਜਿਸ ਦੀ ਲਾਸ਼ ਨਹਿਰ 'ਚੋ ਬਰਾਮਦ ਕੀਤੀ ਗਈ ਸੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕੱਢ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..