ਵਿਦਿਆਰਥਣ ਨੇ ਹੋਸਟਲ ਦੇ ਕਮਰੇ ‘ਚ ਲਿਆ ਫਾਹਾ

by jaskamal

ਨਿਊਜ਼ ਡੈਸਕ : ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਹੋਸਟਲ ਨੰਬਰ 11 'ਚ ਰੇਣੂਕਾ ਨਾਮਕ ਬੀਐੱਸਸੀ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ 'ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਪਰਿਵਾਰਕ ਤਣਾਅ ਕਾਰਨ ਵਿਦਿਆਰਥਣ ਨੇ ਖੁਦਕੁਸ਼ੀ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮ੍ਰਿਤਕਾ ਦੀ ਦੇਹ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁੁਲਿਸ ਦਾ ਕਹਿਣਾ ਹੈ ਤਫਦੀਸ਼ ਚੱਲ ਰਹੀ ਹੈ।

ਹੋਸਟਲ ਦੇ ਸੁਪਰਵਾਈਜ਼ਰ ਰਾਜ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮ ਨੂੰ ਫੋਨ ਗਿਆ ਤਾਂ ਉਦੋਂ ਹੀ ਹੋਸਟਲ ਆਇਆ। ਉਨ੍ਹਾਂ ਨੇ ਕਿਹਾ ਹੈ ਕਿ ਹੋਸਟਲ ਵਾਰਡਨ ਤੇ ਕਈ ਅਧਿਕਾਰੀ ਸੂਚਨਾ ਮਿਲਦੇ ਸਾਰ ਹੀ ਆ ਗਏ ਸਨ।ਉਨ੍ਹਾਂ ਨੇ ਦੱਸਿਆ ਲੜਕੀ ਪਠਾਨਕੋਟ ਦੀ ਰਹਿਣ ਵਾਲੀ ਸੀ।