ਆਨਲਾਈਨ ਪ੍ਰੀਖਿਆ ਨੂੰ ਲੈ ਕੇ ਸੜਕਾਂ ‘ਤੇ ਆਏ ਵਿਦਿਆਰਥੀ; ਪੁਲਿਸ ਨੇ ਕੀਤਾ ਲਾਠੀਚਾਰਜ

by jaskamal

ਨਿਊਜ਼ ਡੈਸਕ (ਜਸਕਮਲ) : 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੰਬਈ 'ਚ ਵੱਡੀ ਗਿਣਤੀ 'ਚ ਪ੍ਰਦਰਸ਼ਨ ਕੀਤਾ ਹੈ। ਮੁੰਬਈ ਦੇ ਧਾਰਾਵ ਤੋਂ ਇਲਾਵਾ ਨਾਗਪੁਰ 'ਚ ਵੀ ਬੱਚਿਆਂ ਨੇ ਪ੍ਰਦਰਸ਼ਨ ਕੀਤਾ ਹੈ।ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਹੈ। ਨਾਗਪੁਰ 'ਚ ਵੀ ਬੱਸ 'ਤੇ ਪਥਰਾਅ ਕੀਤਾ ਗਿਆ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ 10ਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵੱਲੋਂ ਪ੍ਰੀਖਿਆਵਾਂ ਆਨਲਾਈਨ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੇ ਆਪਣੀ ਆਵਾਜ਼ ਸਰਕਾਰੇ-ਦਰਬਾਰੇ ਪਹੁੰਚਾਉਣ ਲਈ ਪ੍ਰਦਰਸ਼ਨ ਦਾ ਰਾਹ ਅਪਣਾਇਆ ਤੇ ਸੜਕਾਂ 'ਤੇ ਆ ਗਏ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਵੱਲੋਂ ਰੋਸ ਵਜੋਂ ਪੁਲਿਸ ਮੁਲਾਜ਼ਮਾਂ 'ਤੇ ਪਥਰਾਅ ਵੀ ਕੀਤਾ। ਪੁਲਿਸ ਵੱਲੋਂ ਵੀ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਗਿਆ ਹੈ।

More News

NRI Post
..
NRI Post
..
NRI Post
..