17 ਥਾਵਾਂ ‘ਤੇ ਜਲਦ ਬਣਨਗੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ : CM ਮਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਲਈ ਇਕ ਹੋਰ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ 'ਚ 17 ਥਾਵਾਂ ਤੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ ਬਣਨਗੇ । ਦੱਸਿਆ ਜਾ ਰਿਹਾ ਕਿ ਇਹ 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ। ਤਹਿਸੀਲ ਕੰਪਲੈਕਸ ਵਧੀਆ ਸਹੂਲਤਾਂ ਨਾਲ ਤਿਆਰ ਹੋਣਗੇ। CM ਮਾਨ ਨੇ ਟਵੀਟ ਕਰਦਿਆਂ ਕਿਹਾ ਸਰਕਾਰ ਦਾ ਫਰਜ਼ ਹੈ ਕਿ ਲੋਕ ਬੁਨਿਆਦੀ ਲੋੜਾਂ ਤੋਂ ਵਾਂਝੇ ਨਾ ਰਹਿਣ। ਇਸ ਕਾਰਨ ਪੂਰੇ ਪੰਜਾਬ ਵਿੱਚ ਹੁਣ 17 ਸਬ ਡਵੀਜ਼ਨਾਂ ਤਹਿਸੀਲ ਬਣਵਾਏ ਜਾਣਗੇ । ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਖਤਮ ਹੋਣ ਗਿਆ ।