ਨਿਊਜ਼ ਡੈਸਕ (ਜਸਕਮਲ) : ਵੀਰਵਾਰ ਨੂੰ ਲੁਧਿਆਣਾ ਦੋ ਕੋਰਟ ਕੰਪਲੈਕਸ ਵਿਖੇ ਇਕ ਧਮਾਕੇ ਮਗਰੋਂ ਹਫੜਾ-ਤਫੜੀ ਮਚ ਗਈ, ਇਸ ਧਮਾਕੇ 'ਚ ਦੋ ਲੋਕਾਂ ਦੀ ਮੌਤ ਹੋ ਜਾਣ ਤੇ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਵੀ ਖਬਰ ਸਾਹਮਣੇ ਆ ਰਹੀ ਹੈ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਕਈ ਸਿਆਸੀ ਆਗੂਆਂ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਜ ਪੰਜਾਬ ਦੀ ਅਮਨ ਸ਼ਾਂਤੀ ਨਾਲ ਨੂੰ ਭੰਗ ਕਰਨ ਦੀ ਸਾਜਿਸ਼ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਵੋਟਾਂ ਨੇੜੇ ਆਉਣ ‘ਤੇ ਹੀ ਕਿਉਂ ਹੁੰਦੀਆਂ ਹਨ।



