ਘਰੇਲੂ ਕਲੇਸ਼ ਤੋਂ ਦੁੱਖੀ ਹੋ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲੋਟ ਦੇ ਪਿੰਡ ਜੰਡਵਾਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ 35 ਸਾਲਾਂ ਵਿਅਕਤੀ ਨੇ ਸਹੁਰਿਆਂ ਤੋਂ ਦੁੱਖੀ ਹੋ ਖ਼ੁਦਕੁਸ਼ੀ ਕਰ ਲਈ । ਦੱਸਿਆ ਜਾ ਰਿਹਾ ਮ੍ਰਿਤਕ ਵਿਅਕਤੀ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ।ਜਿਸ ਵਿੱਚ ਉਸ ਨੇ ਆਪਣੀ ਮੌਤ ਦੇ ਜਿੰਮੇਵਾਰ ਲੋਕਾਂ ਦਾ ਨਾਮ ਲਿਆ ਹੈ ਪਰ ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਕੋਈ ਵੀ ਕਾਰਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ ।ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ 'ਚ ਦੀਪਾ ਨੇ ਬੀਤੀ ਦਿਨੀਂ ਆਪਣੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੱਸ ਦਈਏ ਕਿ ਮ੍ਰਿਤਕ ਘਰੇਲੂ ਕਲੇਸ਼ ਕਾਰਨ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਜਿਸ ਦੇ ਚਲਦੇ ਉਸ ਨੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਆਪਣੀ ਪਤਨੀ 'ਤੇ ਤਲਾਕ ਲਈ ਮਜ਼ਬੂਰ ਕਰਨ ਤੇ ਸਹੁਰੇ ਪਰਿਵਾਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ ਹੈ । ਪੁਲਿਸ ਅਧਿਕਾਰੀਆਂ ਨੇ ਕਿਹਾ ਮ੍ਰਿਤਕ ਦੇ ਪਰਿਵਾਰਿਕ ਮੈਬਰ ਕਿਸੇ ਵੀ ਤਰਾਂ ਦੀ ਕੋਈ ਕਾਰਵਾਈ ਨਹੀ ਕਰਾਉਣਾ ਚਾਹੁੰਦੇ ਹਨ ।