ਸੁਖਬੀਰ ਬਾਦਲ ਨੇ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਇੱਕ ਮੰਗ ਪੱਤਰ ਸੌਂਪਿਆ। ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ, ਉਦੋਂ ਤੋਂ ਪੰਜਾਬ 'ਚ ਫ਼ਿਰਕੂ ਹਿੰਸਾਵਾਂ ਵਧ ਗਈਆਂ ਹਨ, ਜੋ ਪਹਿਲਾਂ ਬਹੁਤ ਘੱਟ ਸਨ।

ਸੁਖਬੀਰ ਬਾਦਲ ਨੇ ਕਿਹਾ ਕਿ ਪਟਿਆਲਾ ਵਿਖੇ ਹੋਈ ਹਿੰਸਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੂੰ 4 ਦਿਨ ਪਹਿਲਾਂ ਪੁਲਿਸ 'ਤੇ ਇੰਟੈਲੀਜੈਂਸ ਤੋਂ ਜਾਣਕਾਰੀ ਮਿਲੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਰਾਘਵ ਚੱਢਾ ਨੇ ਭਗਵੰਤ ਮਾਨ ਤੋਂ ਪਹਿਲਾਂ ਬਿਆਨ ਇਹ ਦੇ ਦਿੱਤਾ ਕਿ ਪਟਿਆਲਾ ਹਿੰਸਾ ਲਈ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਜ਼ਿੰਮੇਵਾਰ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਪੰਜਾਬ ਦਾ ਮੰਤਰੀ ਸਹੁੰ ਚੁੱਕਦਾ ਹੈ ਤਾਂ ਉਹ ਕਹਿੰਦਾ ਹੈ ਕਿ ਉਹ ਸਰਕਾਰ ਦਾ ਕੋਈ ਵੀ ਭੇਤ ਦੂਜੇ ਵਿਅਕਤੀ ਨੂੰ ਨਹੀਂ ਦੱਸੇਗਾ ਪਰ ਪੰਜਾਬ ’ਚ ਅਜਿਹਾ ਕੁਝ ਨਹੀਂ ਰਿਹਾ। ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਹੈ, ਜੋ ਪੰਜਾਬ ਦੇ ਸਾਰੇ ਫ਼ੈਸਲੇ ਆਪ ਹੀ ਲੈ ਰਿਹਾ ਹੈ। ਮੁੱਖ ਮੰਤਰੀ ਪੰਜਾਬ ਦੀਆਂ ਸਾਰੀਆਂ ਗੱਲਾਂ ਕੇਜਰੀਵਾਲ ਨੂੰ ਦੱਸ ਰਿਹਾ ਹੈ, ਜੋ ਗ਼ਲਤ ਹੈ।