ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਟਿਆਲਾ ਜੇਲ੍ਹ ’ਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ।ਸੁਖਬੀਰ ਬਾਦਲ ਨੇ ਤਕਰੀਬਨ 1 ਘੰਟੇ ਤਕ ਮਜੀਠੀਆ ਨਾਲ ਮੁਲਾਕਾਤ ਕੀਤੀ। ਸੁਖਬੀਰ ਨੇ ਅਕਾਲੀ ਵਰਕਰਾਂ ਨੂੰ ਮਜੀਠੀਆ ਨਾਲ ਮੁਲਾਕਾਤ ਨਾ ਕਰਨ ਦੇਣ ਲਈ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ।

ਜ਼ਿਕਰਯੋਗ ਹੈ ਕਿ ਪਟਿਆਲਾ ਜੇਲ੍ਹ ’ਚ ਏ. ਡੀ. ਜੀ. ਪੀ. ਜੇਲ੍ਹ ਸਿੱਧੂ ਦੀ ਨਿਯੁਕਤੀ ਮਗਰੋਂ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਪਰਿਵਾਰ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਰਾਜਪਾਲ ਨੂੰ ਵੀ ਮਿਲੇ ਸਨ।

ਦੱਸ ਦਈਏ ਕਿ ਡਰੱਗਜ਼ ਮਾਮਲੇ 'ਚ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਆਤਮ ਸਮਰਪਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਸੀ। ਉਨ੍ਹਾਂ ਨੂੰ ਸੁਪਰੀਮ ਕੋਰਟ ਨੇ 23 ਮਾਰਚ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ। ਇਹ ਰਾਹਤ ਖ਼ਤਮ ਹੋਣ ਤੋਂ ਬਾਅਦ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।