ਸੁਖਬੀਰ ਬਾਦਲ ਨੇ ਦਿੱਤਾ ਅਸਤੀਫ਼ਾ..!

by mediateam

ਚੰਡੀਗ੍ਹੜ (ਵਿਕਰਮ ਸਹਿਜਪਾਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਭੇਜ ਦਿੱਤਾ ਸੀ ਜਿਸ ਨੂੰ ਸਪੀਕਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ।ਸੁਖਬੀਰ ਬਾਦਲ ਵੱਲੋਂ ਅਸਤੀਫਾ ਦੇਣ ਨਾਲ ਅਕਾਲੀ ਦਲ ਦੇ ਮੈਂਬਰਾਂ ਦੀ ਵਿਧਾਨ ਸਭਾ ਵਿਚ ਗਿਣਤੀ 13 ਰਹਿ ਗਈ ਹੈ ਅਤੇ ਜਲਾਲਾਬਾਦ ਦੀ ਸੀਟ ਖਾਲੀ ਹੋ ਗਈ ਹੈ। 

ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ ਇਸ ਲਈ ਉਨ੍ਹਾਂ ਵੱਲੋਂ ਵਿਧਾਇਕ ਦੇ ਤੌਰ 'ਤੇ ਅਸਤੀਫਾ ਦੇ ਦਿੱਤਾ ਗਿਆ ਹੈ।ਦੱਸ ਦਈਏ ਕਿ ਸੁਖਬੀਰ ਬਾਦਲ ਨੇ ਫਿਰੋਜ਼ਪੁਰ ਹਲਕੇ ਤੋਂ ਲੋਕ ਸਭਾ ਚੋਣਾਂ ਲੜੀਆਂ। ਇਸ ਦੌਰਾਨ ਉਨ੍ਹਾਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਅਤੇ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਨੂੰ ਹਰਾਇਆ ਅਤੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ।

More News

NRI Post
..
NRI Post
..
NRI Post
..