ਸੁਖਬੀਰ ਬਾਦਲ ਦਾ ਕਾਂਗਰਸ ਪਾਰਟੀ ਤੇ ਵੱਡਾ ਹਮਲਾ: ਨਵਜੋਤ ਸਿੱਧੂ ਨੂੰ ਦੱਸਿਆ ਮਨੁੱਖੀ ਬੰਬ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਵਿਖੇ ਚੋਣ ਪ੍ਰਚਾਰ ਲਈ ਆਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ 'ਤੇ ਤਿੱਖਾ ਹਮਲਾ ਕੀਤਾ ਹੈ। ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਲਾਉਂਦੇ ਹੋਏ ਸੁੁਖਬੀਰ ਬਾਦਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਹੁਣ ਖੇਡ ਖਤਮ ਹੋ ਗਈ ਹੈ, ਜਦਕਿ ਕੇਜਰੀਵਾਲ ਨੂੰ ਪੰਜਾਬ ਬਾਰੇ ਕੁੱਝ ਨਹੀਂ ਪਤਾ ਕਿਉਂਕਿ ਉਹ ਇਥੋਂ ਦਾ ਜੰਮਪਲ ਨਹੀਂ ਹੈ ਤੇ ਉਹ ਪੰਜਾਬ ਦਾ ਕੁੱਝ ਨਹੀਂ ਸੰਵਾਰ ਸਕਦਾ।

ਸੁਖਬੀਰ ਬਾਦਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਖੇਡ ਖਤਮ ਹੋ ਗਈ ਹੈ, ਉਹ ਦੋਵਾਂ ਥਾਵਾਂ ਤੋਂ ਹਾਰ ਗਏ ਹਨ ਅਤੇ ਨਾਲ ਹੀ ਕਿਹਾ ਕਿ ਕੇਜਰੀਵਾਲ ਪੰਜਾਬ ਵਿਚ ਪੈਦਾ ਨਹੀਂ ਹੋਇਆ, ਉਸ ਨੂੰ ਪੰਜਾਬ ਬਾਰੇ ਕੁਝ ਨਹੀਂ ਪਤਾ, ਨਵਜੋਤ ਸਿੰਘ ਸਿੱਧੂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਨਵਜੋਤ ਇਕ ਮਨੁੱਖੀ ਬੰਬ ਹੈ, ਉਹ ਕਾਂਗਰਸ ਨੂੰ ਖਤਮ ਕਰ ਦੇਵੇਗਾ।