ਸੁਖਬੀਰ ਬਾਦਲ ਨੇ ਕੀਤਾ ਸਿੱਧੂ ਦਾ ‘ਧੰਨਵਾਦ’, ਲਿਖਿਆ ‘ਠੋਕੋ ਤਾਲੀ’

by

ਚੰਡੀਗੜ੍ਹ (ਵਿਕਰਮ ਸਹਿਜਪਾਲ) : ਲੋਕ ਸਭਾ ਹਲਕਾ ਬਠਿੰਡਾ ਵਿਖੇ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਸਮੇਂ ਸਟੇਜ ਤੋਂ ਇੱਕ ਬਿਆਨ ਦਿੱਤਾ ਗਿਆ ਸੀ, ਕਿ ਅਕਾਲੀ ਦਲ ਅਤੇ ਕਾਂਗਰਸ ਫਰੈਂਡਲੀ ਮੈਚ ਖੇਡ ਰਹੇ ਹਨ। ਸਿੱਧੂ ਦੇ ਇਸ ਬਿਆਨ 'ਤੇ ਹੁਣ ਸਿਆਸਤ ਭੱਖ ਗਈ ਹੈ। ਇਸ ਮਾਮਲੇ 'ਤੇ ਜਿੱਥੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਮੰਗਿਆ ਹੈ, ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਚੁੱਟਕੀ ਲਈ ਹੈ। 


ਸੁਖਬੀਰ ਬਾਦਲ ਨੇ ਇੱਕ ਟਵੀਟ ਰਾਹੀਂ ਲਿੱਖਿਆ ਹੈ, ਕਿ ਕਾਂਗਰਸ ਨੂੰ ਆਪਣੀ ਹਾਰ ਦਾ ਅਹਿਸਾਸ ਹੋ ਗਿਆ ਹੈ ਤੇ ਹੁਣ ਇੱਕ ਦੂਜੇ ਤੇ ਇਲਜ਼ਾਮ ਲਗਾਉਣ ਲੱਗ ਪਏ ਹਨ। ਉਨ੍ਹਾਂ ਲਿਖਿਆ ਕਿ ਰਾਜਾ ਵੜਿੰਗ ਦੀ ਹਾਰ ਹੁੰਦੀ ਵੇਖ ਨਵਜੋਤ ਸਿੱਧੂ ਨੇ ਆਪਣੀ ਹੀ ਪਾਰਟੀ ਅਤੇ ਅਕਾਲੀ ਦਰਮਿਆਨ ਫਰੈਂਡਲੀ ਮੈਚ ਦਾ ਰਾਗ ਅਲਾਪਿਆ ਹੈ। ਸੁਖਬੀਰ ਬਾਦਲ ਨੇ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਲਿਖਿਆ,"ਹਾਰ ਨੂੰ ਵੇਖਦਿਆਂ ਕਾਂਗਰਸ 'ਚ ਸਿਵਲ ਜੰਗ ਸ਼ੁਰੂ ਹੋ ਗਈ ਹੈ, ਠੋਕੋ ਤਾਲੀ।"

More News

NRI Post
..
NRI Post
..
NRI Post
..