ਸੁਖਬੀਰ ਬਾਦਲ ਦਾ ਵੱਡਾ ਬਿਆਨ, ਅਕਾਲੀ ਦਲ ਜਲਦ ਕਰੇਗਾ ਉਮੀਦਵਾਰਾਂ ਦਾ ਐਲਾਨ

by jaskamal

ਪੱਤਰ ਪ੍ਰੇਰਕ : ਪੰਜਾਬ ਪੰਜਾਬੀਅਤ ਨੂੰ ਬਚਾਉਣਾ ਹੈ, ਜਿਸ ਨਾਲ ਸਾਡਾ ਅੰਨਦਾਤਾ ਕਿਸਾਨ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕਦਾ ਹੈ। ਇਹ ਸ਼ਬਦ ਅੱਜ ਬੁਢਲਾਡਾ ਵਿਖੇ ਆਪਣੀ ਯਾਤਰਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਹੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਨਸ਼ਿਆ ਦੀ ਦਲਦਲ ਵਿੱਚ ਧੱਸ ਰਿਹਾ ਹੈ, ਜਿਸ ਦੇ ਮੁੱਖ ਜ਼ਿੰਮੇਵਾਰ ਪੰਜਾਬ ਦੀ ਮੌਜੂਦਾ ਆਪ ਸਰਕਾਰ ਹੈ ਜਿਨ੍ਹਾਂ ਨੇ ਝੂਠ ਦੇ ਸਹਾਰੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਦਿਆਂ ਸੱਤਾ ਤਾਂ ਹਾਸਲ ਕਰ ਲਈ ਪਰ ਪੰਜਾਬ ’ਚ ਨਸ਼ੇ, ਗੈਂਗਸਟਰ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲ ਵਾਲੀਆਂ ਤਿੰਨੋਂ ਮੁੱਖ ਵਿਰੋਧੀ ਪਾਰਟੀਆਂ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵਿੱਚ ਹੀ ਪੰਜਾਬ ਸੁਰੱਖਿਅਤ ਹੈ।