ਮਜੀਠੀਆ ਦੇ ਜਨਮ ਦਿਨ ਮੌਕੇ ਜੇਲ੍ਹ ‘ਚ ਮਿਲਣ ਪਹੁੰਚੇ ਸੁਖਬੀਰ ਸਿੰਘ ਤੇ ਹਰਸਿਮਰਤ ਕੌਰ ਬਾਦਲ

by jaskamal

ਨਿਊਜ਼ ਡੈਸਕ : ਡਰੱਗ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਿਆਂਇਕ ਹਿਰਾਸਤ ’ਚ ਹਨ। ਅੱਜ ਉਨ੍ਹਾਂ ਦਾ ਜਨਮਦਿਨ ਹੈ। ਇਸ ਕਾਰਨ ਸ਼੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪੁੱਜੇ। ਇਸ ਦੌਰਾਨ ਜੇਲ੍ਹ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਸੀ। ਨਾਲ ਹੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਜੇਲ੍ਹ ਅੱਗੇ ਲੰਗਰ ਵੀ ਲਗਾਇਆ ਗਿਆ। ਬਿਕਰਮ ਮਜੀਠੀਆ ਨੂੰ ਮਿਲਣ ਲਈ ਪਹੁੰਚੇ ਸੁਖਬੀਰ ਬਾਦਲ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਕਿਹਾ ਕਿ ਉਨ੍ਹਾਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜਲਦ ਹੀ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਧੱਕੇਸ਼ਾਹੀਆਂ ਦਾ ਅੰਤ ਕਰ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ 10 ਮਾਰਚ ਨੂੰ ਸਭ ਸਾਫ ਹੋ ਜਾਵੇਗਾ ਜਦੋਂ ਕਾਂਗਰਸ ਦੇ ਧੱਕੇਸ਼ਾਹੀ ਵਾਲੇ ਰਾਜ ਦਾ ਅੰਤ ਹੋਵੇਗਾ। ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨਾਲ ਚਰਚਾ ਕੀਤੀ।

More News

NRI Post
..
NRI Post
..
NRI Post
..