ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ, ਕਿਹਾ- ਅਜਿਹੇ ਨਤੀਜਿਆਂ ਦੀ ਕਿਸੇ ਨੂੰ ਉਮੀਦ ਨਹੀਂ ਸੀ

by jaskamal

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਆ ਗਏ ਹਨ ਤੇ ਸਾਫ ਹੋ ਗਿਆ ਹੈ ਤੇ ਜਿੱਤ ਦਾ ਸਹਿਰਾ ਆਮ ਆਦਮੀ ਪਾਰਟੀ ਦੇ ਸਿਰ ਸਜਿਆ ਹੈ। ਇਨ੍ਹਾਂ ’ਚ ‘ਆਪ’ ਨੇ ਵੱਡੇ ਬਹੁਤ ਨਾਲ ਪੰਜਾਬ ’ਚ ਜਿੱਤ ਦਰਜ ਕਰਵਾਈ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ 4 ਸੀਟਾਂ ਅਤੇ ਕਾਂਗਰਸ ਨੂੰ 18 ਸੀਟਾਂ ਹਾਸਲ ਹੋਈਆਂ ਹਨ। ਵਿਧਾਨ ਸਭਾ ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਕਰਾਰੀ ਹਾਰ ਦੀ ਸੁਖਬੀਰ ਸਿੰਘ ਸਿੰਘ ਬਾਦਲ ਨੇ ਜ਼ਿੰਮੇਵਾਰੀ ਲਈ ਹੈ। ਸੁਖਬੀਰ ਸਿੰਘ ਬਾਦਲ ਨੇ ਮੰਨਿਆ ਕਿ ਚੋਣਾਂ 'ਚ ਜੋ ਨਤੀਜੇ ਆਏ ਹਨ, ਅਜਿਹੇ ਨਤੀਜੇ ਦੀ ਕਿਸੇ ਨੂੰ ਉਮੀਦ ਨਹੀਂ ਸੀ।

ਉਨ੍ਹਾਂ ਕਿਹਾ ਕਿ ਜਨਤਾ ਦੀ ਆਵਾਜ਼ ਰੱਬ ਦੀ ਆਵਾਜ਼ ਹੈ ਅਤੇ ਸਿਰ ਨੂੰ ਝੁਕਾ ਕੇ ਅਸੀਂ ਆਪਣੀ ਹਾਰ ਨੂੰ ਸਵੀਕਾਰ ਕਰਦੇ ਹਾਂ, ਜੋ ਕੱਲ ਨਤੀਜੇ ਆਏ ਹਨ, ਉਨ੍ਹਾਂ ਨਤੀਜਿਆਂ ਨੂੰ ਅਸੀਂ ਸਵੀਕਾਰ ਕਰਦੇ ਹਾਂ। ਉਥੇ ਹੀ ਉਨ੍ਹਾਂ ਕਿਹਾ ਕਿ ਜੰਗ ’ਚ ਹਰ ਪਾਰਟੀ ਨੇ ਆਪਣਾ ਪੂਰਾ ਜ਼ੋਰ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ, ਜਿੱਥੇ ਹਾਰ ’ਤੇ ਮੰਥਨ ਕੀਤਾ ਜਾਵੇਗਾ।