ਸੁਖਬੀਰ ਸਿੰਘ ਬਾਦਲ ਦੀ SIT ਸਾਹਮਣੇ ਪੇਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਦੇ ਸਾਹਮਣੇ ਪੇਸ਼ੀ ਹੋਵੇਗੀ। ਇਸ ਮਾਮਲੇ ਨੂੰ ਲੈ ਕੇ SIT ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਇਹ ਗੋਲੀਕਾਂਡ ਸਮੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸੀ ਤੇ ਉਹ ਗ੍ਰਹਿ ਵਿਭਾਗ ਨੂੰ ਸੰਭਾਲਦੇ ਸੀ। SIT ਨੇ ਕਿਹਾ ਇਹ ਬੇਅਦਬੀ ਨੂੰ ਲੈ ਕੇ ਜਦੋ ਸਿੱਖਾਂ 'ਤੇ ਗੋਲੀਆਂ ਚਲਾਉਣ ਗਿਆ ਸੀ। 2015 ਵਿੱਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵਿਸ਼ੇਸ਼ ਵਲੋਂ ਕੀਤੀ ਜਾ ਰਹੀ ਹੈ। ਇਸ ਗੋਲੀਕਾਂਡ ਮੌਕੇ ਘਟਨਾ ਵਾਲੀ ਥਾਂ 'ਤੇ ਤਾਇਨਾਤ ਪੁਲਿਸ ਮੁਲਾਜਮਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ।