ਸੁਖਪਾਲ ਖਹਿਰਾ ਦਾ ਸ਼ਰਾਬ ਨੂੰ ਲੈ ਕੇ CM ਮਾਨ ਤੇ ਵੱਡਾ ਹਮਲਾ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸ਼ਰਾਬ ਨੂੰ ਲੈ ਕੇ CM ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦੀਆਂ ਸ਼ਰਤਾਂ ਰੱਖੀਆਂ ਗਈਆਂ ਹਨ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪਾਲਿਸੀ ਪੌਂਟੀ ਚੱਢਾ ਵਰਗੇ ਵੱਡੇ ਸ਼ਰਾਬ ਕਾਰੋਬਾਰੀਆਂ ਲਈ ਬਣਾਈ ਗਈ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਚੱਲ ਰਹੇ 5 ਕਰੋੜ ਤਕ ਦੀ ਬਜਾਏ ਸਿੱਧਾ 35 ਕਰੋੜ ਦਾ ਸਰਕਲ ਕਰਨ ਨਾਲ ਖ਼ਾਸ ਆਦਮੀ ਹੀ ਹੁਣ ਸ਼ਰਾਬ ਦੇ ਕਾਰੋਬਾਰ 'ਚ ਹਿੱਸਾ ਲੈ ਸਕਦਾ ਹੈ।

ਦੱਸਣਯੋਗ ਹੈ ਕਿ CM ਮਾਨ ਦੀ ਅਗਵਾਈ 'ਚ ਪੰਜਾਬ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ 9647.85 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਣ ਦੀ ਸੰਭਾਵਨਾ ਹੈ, ਜੋ ਬੀਤੇ ਸਾਲ ਨਾਲੋਂ 40 ਫ਼ੀਸਦੀ ਵੱਧ ਹੋਵੇਗਾ।