High Court ‘ਚ Sukhpal Khaira ਦੀ ਜ਼ਮਾਨਤ ਪਟੀਸ਼ਨ ਉਤੇ ਸੁਣਵਾਈ, ਫੈਸਲਾ ਰੱਖਿਆ ਸੁਰੱਖਿਅਤ

by jaskamal
(ਨਿਊਜ਼ ਡੈਸਕ) : ਨਸ਼ਿਆਂ ਦੇ ਮਾਮਲੇ 'ਚ ਫਸੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਹਾਈਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ 3 ਦਿਨ ਤੱਕ ਚੱਲੀ, ਜਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ। ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕਰਕੇ ਆਪਣੇ 'ਤੇ ਹੋਈ ਕਾਰਵਾਈ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਸੀ। ਉਧਰ ਇਸ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਇਕ ਹੋਰ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਸੁਖਪਾਲ ਖਹਿਰਾ ਤੱਕ ਡਰੱਗ ਮਨੀ ਪਹੁੰਚਦੀ ਸੀ, ਜਿਸ ਸਬੰਧੀ ਚਰਚਾਵਾਂ ਨੇ ਕਿ ਈਡੀ ਵਲੋਂ ਇਸ ਮਾਮਲੇ ਵਿਚ ਸੁਖਪਾਲ ਖਹਿਰਾ ਖਿਲਾਫ਼ 80 ਪੰਨਿਆਂ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਤੇ ਉਸ ਨੂੰ ਹੀ ਅਧਾਰ ਬਣਾ ਕੇ ਕਾਰਵਾਈ ਕੀਤੀ ਜਾ ਰਹੀ ਹੈ।