ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ ਨੂੰ ਲੈ ਕੇ ਸੁਖਪਾਲ ਖਹਿਰਾ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਚਾਇਤੀ ਜ਼ਮੀਨਾਂ 'ਤੇ ਕਬਜ਼ਿਆਂ ਬਾਰੇ ਬੋਲਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨ ਨੂੰ ਲੈ ਕੇ ਸਰਕਾਰ ਨੇ ਕਮੇਟੀ ਬਣਾਈ ਹੈ ਜਿਸ ਮੁਤਾਬਕ ਮੁਹਾਲੀ 'ਚ ਹੀ 50 ਹਜ਼ਾਰ ਏਕੜ 'ਤੇ ਨਾਜਾਇਜ਼ ਕਬਜ਼ਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੋਹਾਲੀ ਵਿੱਚ 100 ਏਕੜ ਤੋਂ ਵਧੇਰੇ ਪੰਚਾਇਤੀ ਜ਼ਮੀਨ ਦੱਬੀ ਹੋਈ ਹੈ ਉਨ੍ਹਾਂ ਨੂੰ ਪਹਿਲਾ ਛੁਡਾਉਣ।

ਖਹਿਰਾ ਨੇ ਕਿਹਾ ਕਿ ਇੱਥੇ ਵੀ ਪੰਜਾਬ ਦੇ ਲੋਕਾਂ ਨਾਲ ਧੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗਰੀਬ ਕਿਸਾਨਾਂ ਨੂੰ ਜ਼ਮੀਨ ਦੇ ਮਾਲਕ ਬਣਾ ਦੇਣਾ ਚਾਹੀਦਾ ਹੈ। ਦਲਿਤ ਵਰਗ ਦੇ ਲਈ 33% ਜ਼ਮੀਨ ਰਿਜ਼ਰਵ ਦਿੱਤੀ ਜਾਏ। ਖਹਿਰਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੰਤਰੀ ਅਹੁਦੇ ਤੋਂ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ।