ਸਾਬਕਾ ਉਪ ਮੁੱਖ ਮੰਤਰੀ OP ਸੋਨੀ ਨੂੰ ਸੰਮਨ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ OP ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਅੰਮ੍ਰਿਤਸਰ ਵਿਜੀਲੈਂਸ ਵਲੋਂ OP ਸੋਨੀ ਨੂੰ ਸੰਮਨ ਜਾਰੀ ਕੀਤੇ ਗਏ ਹਨ। ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਕਾਰਨ ਸੰਮਨ ਜਾਰੀ ਕੀਤੇ ਹਨ। ਪੁਲਿਸ ਅਧਿਕਾਰੀ ਵਲੋਂ ਇਸ ਬਾਰੇ ਪੁਸ਼ਟੀ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅੱਜ OP ਸੋਨੀ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ । ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ OP ਪ੍ਰਕਾਸ਼ ਸੋਨੀ ਤੋਂ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਕਿ CM ਮਾਨ ਵਲੋਂ ਇਸ ਸਬੰਧੀ ਵਿਜੀਲੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ।