Amit Shah ਨੂੰ ਮਿਲਣ ਪਹੁੰਚੇ Sunil Jakhar, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

by jaskamal

ਨਿਊਜ਼ ਡੈਸਕ : ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਨੀਲ ਜਾਖੜ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਅੱਜ ਦਿੱਲੀ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਪੰਜਾਬ ਦੇ ਹਾਲਾਤ ਅਤੇ ਰਾਜਨੀਤੀ 'ਤੇ ਖੁੱਲ੍ਹ ਕੇ ਚਰਚਾ ਹੋਈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਾਖੜ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਮੀਟਿੰਗ ਕਰ ਸਕਦੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਪੀ.ਐੱਮ. ਮੋਦੀ ਵੱਲੋਂ ਜਾਖੜ ਨੂੰ ਪੰਜਾਬ 'ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਜਾਖੜ ਦੀ ਇਹ ਪਹਿਲੀ ਮੁਲਾਕਾਤ ਹੈ। ਇਸ ਮੌਕੇ ਮਨਜਿੰਦਰ ਸਿਰਸਾ ਤੇ ਅਰਵਿੰਦ ਖੰਨਾ ਵੀ ਮੌਜੂਦ ਸਨ।

More News

NRI Post
..
NRI Post
..
NRI Post
..