ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲਣ ਪਹੁੰਚੇ ਸੁਨੀਲ ਜਾਖੜ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਪਿਤਾ ਦੀ ਬੀਤੀ ਦਿਨੀਂ ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ। ਡਾਕਟਰ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਸਾਹ ਦੀ ਤਕਲੀਫ ਹੋ ਰਹੀ ਹੈ ਤੇ ਉਨ੍ਹਾਂ ਦੀ ਛਾਤੀ 'ਚ ਦਰਦ ਕਾਰਨ ਉਨ੍ਹਾਂ ਨੂੰ PGI ਵਿੱਚ ਰੈਫਰ ਕਰ ਦਿੱਤਾ ਗਿਆ ਸੀ। MP ਪਰਨੀਤ ਕੌਰ ਸਿੱਧੂ ਦੇ ਪਿਤਾ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ ਸੀ। ਹੁਣ bjp ਆਗੂ ਸੁਨੀਲ ਜਾਖੜ ਤੇ ਪਰਮਿੰਦਰ ਸਿੰਘ ਅੱਜ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ । ਫਿਲਹਾਲ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਹਤ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ ਹੈ ।