ਰਾਹੁਲ ਗਾਂਧੀ ਝੂਠਾ, ਸੁਨੀਲ ਜਾਖੜ ‘ਮੈਂਟਲ’ – ਸੁਖਬੀਰ ਬਾਦਲ

by

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਕਾਂਗਰਸ 'ਤੇ ਜ਼ਬਰਦਸਤ ਹਮਲਾ ਬੋਲਿਆ। ਉਨ੍ਹਾਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ 'ਝੂਠਾ' ਕਰਾਰ ਦਿੱਤਾ ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ 'ਮੈਂਟਲ' ਕਰਾਰ ਦਿੱਤਾ। ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨਾ ਸਾਧਿਆ। ਇਸ ਦੇ ਨਾਲ ਹੀ ਉਨ੍ਹਾਂ ਲੋਕ ਸਭਾ ਚੋਣ ਲੜਨ ਦੇ ਸੰਕੇਤ ਵੀ ਦਿੱਤੇ।ਸੁਖਬੀਰ ਬਾਦਲ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹ ਆਪਣੀ ਪਤਨੀ ਤੇ ਕੇਂਦਰੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਣ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਫਿਰੋਜ਼ਪੁਰ ਸੀਟ ਤੋਂ ਲੋਕ ਸਭਾ ਚੋਣ ਲੜਨ ਦੇ ਸਵਾਲ 'ਤੇ ਕਿਹਾ ਕਿ ਬਤੌਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਮੈਂ ਪਾਰਟੀ ਲਈ ਹਰ ਲੜਾਈ ਲੜਨ ਨੂੰ ਤਿਆਰ ਹਾਂ। ਇਸ ਦੇ ਨਾਲ ਹੀ ਮੇਰੇ ਚੋਣ ਲੜਨ ਦੀ ਗੱਲ ਅਜੇ ਅਖ਼ਬਾਰੀ ਸੁਰਖੀਆਂ ਹਨ।

ਸੁਖਬੀਰ ਬਾਦਲ ਨੇ ਇਸ ਦੌਰਾਨ ਕਾਂਗਰਸ 'ਤੇ ਜ਼ਬਰਦਸਤ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਬਾਰੇ ਅਜੀਬ ਬਿਆਨ ਦਿੱਤਾ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ 'ਝੂਠਾ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਝੂਠ ਬੋਲ ਕੇ ਆਪਣੀ ਸਰਕਾਰ ਬਣਾਈ, ਉਂਝ ਹੀ ਰਾਹੁਲ ਗਾਂਧੀ ਕਰਨਾ ਚਾਹੁੰਦੇ ਹਨ। ਰਾਹੁਲ ਗਾਂਧੀ ਝੂਠ ਬੋਲ ਕੇ ਭਰਮਾਊ ਸੱਤਾ ਹਾਸਿਲ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਦੀ ਇਹ ਮੰਸ਼ਾ ਪੂਰੀ ਹੋਣ ਵਾਲੀ ਨਹੀਂ ਹੈ। 

ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੀ ਹਮਲਾ ਕੀਤਾ। ਸੁਖਬੀਰ ਨੇ ਕਿਹਾ ਕਿ ਹੁਣ ਇਹ ਪੂਰੀ ਤਰ੍ਹਾਂ ਸਾਫ ਹੋ ਗਿਆ ਹੈ ਕਿ ਆਪ ਤੇ ਕਾਂਗਰਸ ਇਕ ਹਨ ਤੇ ਉਨ੍ਹਾਂ ਦੀ ਪਹਿਲਾਂ ਤੋਂ ਹੀ ਮਿਲੀਭੁਗਤ ਹੈ।ਸੁਖਬੀਰ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਕਈ ਕਾਂਗਰਸ ਆਗੂ ਸ਼੍ਰੋਅਦ ਦਾ ਪੱਲਾ ਫੜਨ ਵਾਲੇ ਹਨ। ਉਹ ਇਨ੍ਹਾਂ ਆਗੂਆਂ ਦੇ ਨਾਂ ਦਾ ਖੁਲਾਸਾ ਆਉਣ ਵਾਲੇ ਸਮੇਂ 'ਚ ਕਰਨਗੇ। ਹਰਿਆਣਾ 'ਚ ਸਿੱਖਾਂ 'ਤੇ ਹੋਏ ਅੱਤਿਆਚਾਰ ਤੇ ਉਨ੍ਹਾਂ ਕਿਹਾ ਕਿ ਇਸ 'ਤੇ ਹਰਿਆਣਾ ਸਰਕਾਰ ਨੂੰ ਧਿਆਣ ਦੇਣ ਦੀ ਲੋੜ ਹੈ। ਉਹ ਇਸ ਮਾਮਲੇ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਗੱਲ ਕਰਨਗੇ।ਸੁਖਬੀਰ ਬਾਦਲ ਨੇ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ 'ਤੇ ਵੀ ਬਿਆਨ ਦਿੱਤਾ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਖੁਦ ਨੂੰ ਅੰਮ੍ਰਿਤਸਰ ਦਾ ਫੌਜ਼ੀ ਸਮਝਦੇ ਹਨ ਪਰ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਤੋਂ ਚੋਣ ਲੜਾਉਣਾ ਚਾਹੁੰਦੇ ਹਨ। 

ਸੁਖਬੀਰ ਬਾਦਲ ਨੇ ਕਿਹਾ ਕਿ ਬੀਤੇ ਮਹੀਨੇ ਵੱਡਾ ਹਾਦਸਾ ਹੋਇਆ ਤੇ ਕਿਸੇ ਖ਼ਿਲਾਫ਼ ਕਾਰਵਾਈ ਨਹੀਂ ਹੋਈ। ਇਹ ਸਾਫ ਜ਼ਾਹਿਰ ਕਰਦਾ ਹੈ ਕਿ ਪੰਜਾਬ ਸਰਕਾਰ ਦੋਸ਼ੀਆਂ ਨੂੰ ਬਚਾਉਣ 'ਚ ਜੁਟੀ ਹੈ, ਖਾਸ ਕਰ ਸਿੱਧੂ ਪਰਿਵਾਰ ਨੂੰ। ਸੁਖਬੀਰ ਬਾਦਲ ਨੇ ਅਕਾਲੀ ਦਲ ਟਕਸਾਲੀ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਉਸ ਨੂੰ ਜਾਅਲੀ ਟਕਸਾਲੀ ਪਾਰਟੀ ਕਰਾਰ ਦਿੱਤਾ। ਸੁਖਬੀਰ ਨੇ ਕਿਹਾ ਕਿ ਇਸ ਪਾਰਟੀ ਨੇ ਜੋ ਉਮੀਦਵਾਰ ਉਤਾਰੇ ਹਨ, ਉਹ ਸਾਰੇ ਸਿੱਖੀ ਤੋਂ ਕੋਹਾਂ ਦੂਰ ਹਨ। ਚੋਣ 'ਚ ਉਨ੍ਹਾਂ ਨੂੰ ਆਪਣੀ ਅਸਲੀਅਤ ਪਤਾ ਚੱਲ ਜਾਵੇਗੀ। ਇਸ ਦੇ ਨਾਲ ਹੀ ਸੁਖਬੀਰ ਨੇ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਨੂੰ 'ਬੈਸਟ ਆਫ ਲੱਕ' ਕਿਹਾ।

More News

NRI Post
..
NRI Post
..
NRI Post
..