ਸੁਨੀਲ ਜਾਖੜ ਦਾ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਤੋਂ ਪਹਿਲਾਂ ਵੱਡਾ ਬਿਆਨ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਹੀ ਟਿੱਪਣੀ ਕੀਤੀ ਹੈ। ਜਾਖੜ ਨੇ ਕਿਹਾ ਕਿ ‘ਆਜ ਸਿਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ। ਜਾਖੜ ਦੇ ਇਸ ਟਵੀਟ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵਲੋਂ ਉਨ੍ਹਾਂ ਖ਼ਿਲਾਫ਼ ਲਏ ਜਾਣ ਵਾਲੇ ਸਖ਼ਤ ਫ਼ੈਸਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇਸ ਮੀਟਿੰਗ 'ਚ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਸਸਪੈਂਡ ਵੀ ਕੀਤਾ ਜਾ ਸਕਦਾ ਹੈ। ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸੰਬੰਧ 'ਚ ਦਿੱਤੇ ਗਏ ਬਿਆਨ ’ਤੇ ਨੋਟਿਸ ਭੇਜਿਆ ਗਿਆ ਸੀ 'ਤੇ ਉਨ੍ਹਾਂ ਨੂੰ ਜਵਾਬ ਦੇਣ ਲਈ ਆਖਿਆ ਗਿਆ ਸੀ ਪਰ ਜਾਖੜ ਨੇ ਕਮੇਟੀ ਨੂੰ ਕੋਈ ਜਵਾਬ ਨਹੀਂ ਦਿੱਤਾ।