ਸੁਨੀਲ ਜਾਖੜ ਦਾ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਤੇ ਵੱਡਾ ਬਿਆਨ..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਮਾੜੇ ਪ੍ਰਚਾਰ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਸਥਿਤੀ ਦਾ ਸਹੀ ਮੁਲਾਂਕਣ ਕੀਤੇ ਬਿਨਾਂ ਉਨ੍ਹਾਂ ’ਤੇ ਦੂਸ਼ਣਬਾਜ਼ੀ ਕਰਨਾ ਬਿਲਕੁਲ ਅਣਉਚਿਤ ਹੈ। ਇਸ ਮੁੱਦੇ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਨਾਲ ਸਾਰੀਆਂ ਸਿਆਸੀ ਪਾਰਟੀਆਂ ਅਤੇ ਨੇਤਾਵਾਂ ਨੂੰ ਗੁਰੇਜ ਕਰਨਾ ਚਾਹੀਦਾ ਹੈ।

ਜਾਖੜ ਨੇ ਕਿਹਾ ਕਿ ਮੇਰਾ ਸਿਆਸੀ ਜੀਵਨ ਦਲਿਤਾਂ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਚਲਾਈਆਂ ਗਈਆਂ ਮੁਹਿੰਮਾਂ ਨਾਲ ਸੰਪੂਰਨ ਰਿਹਾ ਹੈ। ਇਨ੍ਹਾਂ ਵਰਗਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਜਦੋਂ ਵੀ ਕਿਸੇ ਨੇ ਕੋਸ਼ਿਸ਼ ਕੀਤੀ ਮੈਂ ਨਿਆਂ ਦਿਵਾਉਣ ਲਈ ਦਿਨ-ਰਾਤ ਸੰਘਰਸ਼ ਕੀਤਾ ਅਤੇ ਉਸ ਦੇ ਜਿਹੜੇ ਨਤੀਜੇ ਨਿਕਲੇ, ਉਹ ਭੁਲਾਏ ਨਹੀਂ ਜਾ ਸਕਦੇ। ਕਿਸੇ ਵੀ ਵਰਗ ਪ੍ਰਤੀ ਮਾੜੀ ਭਾਵਨਾ ਰੱਖਣ ਜਾਂ ਪ੍ਰਗਟ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

More News

NRI Post
..
NRI Post
..
NRI Post
..