ਪਟਿਆਲਾ ’ਚ ਹੋਈ ਝੜਪ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਵਿਖੇ ਵਾਪਰੀ ਹਿੰਸਾ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਹੈ ਕਿ ਝਗੜੇ ਵਾਲੇ ਤੱਤ ਕਿਸੇ ਕੌਮ ਦੇ ਨਹੀਂ ਸਗੋਂ ਆਪਣੇ ਸਿਆਸੀ ਆਕਾਵਾਂ ਦੇ ਨਾਪਾਕ ਹਿੱਤਾਂ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਨੂੰ ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਦੱਸਣਯੋਗ ਹੈ ਕਿ ਪਟਿਆਲਾ ’ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਸੀ, ਜਦੋਂ ਸ਼ਿਵ ਸੈਨਾ ਦੇ ਕਾਰਕੁਨਾਂ ਵਲੋਂ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕੀਤੀ ਜਾ ਰਹੀ ਸੀ, ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਮੌਕੇ 'ਤੇ ਪਹੁੰਚ ਕੇ ਇਸ ਦਾ ਤਿੱਖਾ ਵਿਰੋਧ ਕੀਤਾ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ। ਇਸ ਝੜਪ ਵਿਚ 4 ਲੋਕ ਜ਼ਖ਼ਮੀ ਹੋਏ ਹਨ।

ਐੱਮ. ਐੱਸ. ਛੀਨਾ ਨੂੰ ਬਤੌਰ ਆਈ. ਜੀ., ਦੀਪਕ ਪਾਰਿਕ ਨੂੰ ਬਤੌਰ ਐੱਸ. ਐੱਸ. ਪੀ. ਤੇ ਵਜ਼ੀਰ ਸਿੰਘ ਨੂੰ ਐੱਸ. ਪੀ. ਸਿਟੀ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਟਿਆਲਾ 'ਚ ਹਿੰਸਾ ਤੋਂ ਬਾਅਦ ਸਵੇਰੇ 9.30 ਵਜੇ ਤੋਂ ਸ਼ਾਮ ਦੇ 6 ਵਜੇ ਤੱਕੇ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ 'ਤੇ ਸਰਕਾਰ ਨੇ ਪੈਨੀ ਨਜ਼ਰ ਰੱਖੀ ਹੋਈ ਹੈ।