ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਖੇਤੀ ਕਾਨੂੰਨਾਂ ‘ਤੇ ਲਗਾਈ ਰੋਕ, ਪਰ ਨਹੀਂ ਕੀਤੇ ਰੱਦ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਇਹ ਅਹਿਮ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਦੇ ਹੱਲ ਲਈ 4 ਮੈਂਬਰੀ ਕਮੇਟੀ ਵੀ ਬਣਾਈ ਹੈ।

ਇਸ ਕਮੇਟੀ ’ਚ ਕੁੱਲ 4 ਲੋਕ ਸ਼ਾਮਲ ਹੋਣਗੇ, ਜਿਨ੍ਹਾਂ ’ਚ ਭਾਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ (ਖੇਤੀ ਮਾਹਰ) ਅਤੇ ਅਨਿਲ ਸ਼ੇਤਕਾਰੀ ਸ਼ਾਮਲ ਹਨ।

ਇਹ ਕਮੇਟੀ ਸੁਪਰੀਮ ਕੋਰਟ ’ਚ ਰਿਪੋਰਟ ਦੇਵੇਗੀ। ਚੀਫ਼ ਜਸਟਿਸ ਨੇ ਸਾਫ਼ ਸ਼ਬਦਾਂ ’ਚ ਕਿਹਾ ਸੀ ਕਿ ਲੋਕਾਂ ਦੀ ਜ਼ਿੰਦਗੀ ਅਤੇ ਜ਼ਮੀਨਾਂ ਦੀ ਰੱਖਿਆ ਕਰਨਾ, ਸਾਡੇ ਨਾਲ ਜੁੜਿਆ ਮਾਮਲਾ ਹੈ। ਅਸੀਂ ਇਸ ’ਤੇ ਕਮੇਟੀ ਬਣਾਉਣ ਦੇ ਹੱਕ ’ਚ ਹਾਂ, ਜੋ ਸਾਨੂੰ ਸਮੇਂ-ਸਮੇਂ ’ਤੇ ਸਾਰੀ ਜਾਣਕਾਰੀ ਮੁਹੱਈਆ ਕਰਵਾਉਂਦੀ ਰਹੇਗੀ।

More News

NRI Post
..
NRI Post
..
NRI Post
..