1984 ਸਿੱਖ ਦੰਗਿਆਂ ਦੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਤੇ ਸੁੁਪਰੀਮ ਕੋਰਟ ਵਲੋਂ ਸੁਣਵਾਈ

by vikramsehajpal

ਦਿੱਲੀ,(ਦੇਵ ਇੰਦਰਜੀਤ) :ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਕੁਮਾਰ ਦਾਇਰ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰੇਗੀ। ਇਸ ਬੈਂਚ ਵਿੱਚ ਚੀਫ ਜਸਟਿਸ ਆਫ਼ ਇੰਡੀਆ (ਸੀਜੇਆਈ) ਸ਼ਰਦ ਅਰਵਿੰਦ ਬੋਬੜੇ, ਜਸਟਿਸ ਏਐਸ ਬੋਪੰਨਾ ਅਤੇ ਵੀ. ਰਾਮਸੂਬ੍ਰਾਮਣਿਯਮ ਹੋਣਗੇ।ਕੁਮਾਰ ਨੇ ਆਪਣੀ ਜ਼ਮਾਨਤ ਅਰਜ਼ੀ ਵਿੱਚ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਹ ਦਸੰਬਰ 2018 ਤੋਂ ਜੇਲ੍ਹ ਵਿੱਚ ਹਨ ਅਤੇ ਉਸ ਸਮੇਂ ਤੋਂ ਉਨ੍ਹਾਂ ਦਾ ਭਾਰ ਤਕਰੀਬਨ 8-10 ਕਿਲੋਗ੍ਰਾਮ ਘੱਟ ਗਿਆ ਹੈ।

1984 ਦੇ ਸਿੱਖ ਕਤਲੇਆਮ ਦੌਰਾਨ, ਦਿੱਲੀ ਦੇ ਰਾਜ ਨਗਰ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਕੁਮਾਰ ਨੂੰ 17 ਦਸੰਬਰ, 2018 ਨੂੰ, ਇੱਕ ਦਿੱਲੀ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

More News

NRI Post
..
NRI Post
..
NRI Post
..