26 ਜਨਵਰੀ ਹਿੰਸਾ ਦੀ ਜਾਂਚ ਤੋਂ ਸੁਪਰੀਮ ਕੋਰਟ ਦੀ ਨਾਂਹ

by vikramsehajpal

ਦਿੱਲੀ (ਦੇਵ ਇੰਦਰਜੀਤ):ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਗਣਤੰਤਰ ਦਿਵਸ ਹਿੰਸਾ ਦੀ ਜਾਂਚ 'ਚ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੋੜੇ ਨੇ ਕਿਹਾ ਕਿ ਸਰਕਾਰ ਮਾਮਲੇ ਨੂੰ ਵੇਖ ਰਹੀ ਹੈ। ਕਾਨੂੰਨ ਆਪਣਾ ਕੰਮ ਕਰੇਗਾ, ਅਸੀਂ ਦਖ਼ਲ ਨਹੀਂ ਦੇਣਾ ਚਾਹੁੰਦੇ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਇਹ ਅਪੀਲ ਸਰਕਾਰ ਦੇ ਸਾਹਮਣੇ ਕਰਨ। ਪਟੀਸ਼ਨਕਰਤਾ ਵਲੋਂ ਜਦੋਂ ਨਿਰਪੱਖ ਜਾਂਚ ਦੀ ਅਪੀਲ ਕੀਤੀ ਗਈ, ਤਾਂ ਅਦਾਲਤ ਨੇ ਕਿਹਾ ਕਿ ਤੁਸੀਂ ਜਾਂਚ ਹੋਣ ਦਿਓ। ਚੀਫ਼ ਜਸਟਿਸ ਨੇ ਅੱਗੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਇਸ ਮਾਮਲੇ ਵਿਚ ਸੁਣਵਾਈ ਕਰ ਰਹੀ ਹੈ। ਅਸੀਂ ਪ੍ਰਧਾਨ ਮੰਤਰੀ ਦਾ ਬਿਆਨ ਵੀ ਪੜਿ੍ਹਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਅਜਿਹੇ ਵਿਚ ਅਸੀਂ ਇਸ ਮੁੱਦੇ 'ਚ ਦਖ਼ਲ ਨਹੀਂ ਦੇਣਾ ਚਾਹੁੰਦੇ।

More News

NRI Post
..
NRI Post
..
NRI Post
..