ਨਵੀਂ ਦਿੱਲੀ , 09 ਮਈ ( NRI MEDIA )
ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਦੋਹਰੀ ਨਾਗਰਿਕਤਾ ਦੇ ਮਾਮਲੇ 'ਚ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ ਹੈ , ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੇ ਵੱਡੀ ਰਾਹਤ ਦਿੱਤੀ ਹੈ , ਉੱਚ ਅਦਾਲਤ ਨੇ ਉਨ੍ਹਾਂ ਦੇ ਖਿਲਾਫ ਦਰਜ ਦੋਹਰੀ ਨਾਗਰਿਕਤਾ ਦਾ ਮਾਮਲਾ ਰੱਦ ਕਰ ਦਿੱਤਾ ਹੈ, ਇਸ ਸਮੇਂ ਦੌਰਾਨ ਅਦਾਲਤ ਨੇ ਪਟੀਸ਼ਨਰ ਨੂੰ ਪੁੱਛਿਆ, ਤੁਸੀਂ ਕੌਣ ਹੋ ? ਪਟੀਸ਼ਨਰ ਨੇ ਕਿਹਾ ਕਿ ਉਹ ਭਾਰਤ ਦਾ ਨਾਗਰਿਕ ਹੈ. ਸਮਾਜਿਕ ਕੰਮ ਅਤੇ ਰਾਜਨੀਤੀ ਵੀ ਕਰਦੇ ਹਨ |
ਜ਼ਿਕਰਯੋਗ ਹੈ ਕਿ ਪਟੀਸ਼ਨਰ ਨੇ ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਸੀ ਕਿ ਰਾਹੁਲ ਗਾਂਧੀ ਕੋਲ ਯੂ.ਕੇ. ਦੀ ਨਾਗਰਿਕਤਾ ਹੈ, ਇਸ ਲਈ, ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲੜਨ ਤੋਂ ਅਯੋਗ ਕਰਾਰ ਕਰ ਦੇਣਾ ਚਾਹੀਦਾ ਹੈ ਹਾਲਾਂਕਿ ਸੁਪਰੀਮ ਕੋਰਟ ਨੇ ਦਰਖਾਸਤਕਰਤਾ ਦੀ ਪਟੀਸ਼ਨ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ |
ਇਸ ਮਾਮਲੇ ਵਿਚ ਭਾਰਤੀ ਜਨਤਾ ਪਾਰਟੀ ਨੇ ਵੀ ਰਾਹੁਲ ਗਾਂਧੀ 'ਤੇ ਯੂਕੇ ਦਾ ਨਾਗਰਿਕ ਹੋਣ ਦਾ ਦੋਸ਼ ਲਾਇਆ ਸੀ , ਗ੍ਰਹਿ ਮੰਤਰਾਲੇ ਨੇ ਇਸ ਮਾਮਲੇ 'ਚ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਸੀ, ਗ੍ਰਹਿ ਮੰਤਰਾਲੇ ਨੇ ਨੋਟਿਸ ਵਿਚ ਕਿਹਾ ਸੀ ਕਿ ਤੁਹਾਡੀ ਬ੍ਰਿਟਿਸ਼ ਨਾਗਰਿਕਤਾ ਨੂੰ ਲੈ ਕੇ ਸਾਡੇ ਕੋਲ ਸ਼ਿਕਾਇਤ ਕੀਤੀ ਗਈ ਹੈ , ਤੁਸੀਂ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੋ ਅਤੇ ਇਸ ਨੂੰ ਸਚਾਈ ਸਾਹਮਣੇ ਰੱਖੋ |
ਗ੍ਰਹਿ ਮੰਤਰਾਲੇ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਹ ਨੋਟਿਸ ਭਾਜਪਾ ਸਾਂਸਦ ਸੁਬਰਾਮਣੀਅਮ ਸਵਾਮੀ ਦੀ ਸ਼ਿਕਾਇਤ ਤੋਂ ਬਾਅਦ ਭੇਜਿਆ ਗਿਆ ਸੀ ਪਰ, ਇਸ ਨੋਟਿਸ ਦੇ ਜਵਾਬ ਵਿਚ ਕਾਂਗਰਸ ਪਾਰਟੀ ਨੇ ਕਿਹਾ ਸੀ ਕਿ ਰਾਹੁਲ ਦਾ ਜਨਮ ਭਾਰਤ ਵਿਚ ਹੋਇਆ ਹੈ ਅਤੇ ਸਾਰੀ ਦੁਨੀਆ ਇਸ ਗੱਲ ਨੂੰ ਜਾਣਦੀ ਹੈ |