ਪੰਜਾਬ ਸਰਕਾਰ ਨੇ BSF ਨੂੰ ਵੱਧ ਅਧਿਕਾਰ ਖੇਤਰ ਦੇਣ ਖ਼ਿਲਾਫ਼ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ

by jaskamal

ਨਿਊਜ਼ ਡੈਸਕ (ਜਸਕਮਲ) : ਕੇਂਦਰ ਸਰਕਾਰ ਵੱਲੋਂ ਪੰਜਾਬ 'ਚ BSF ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਤਰਕ ਦਿੱਤਾ ਹੈ ਕਿ ਭੂਗੋਲਿਕ ਤੌਰ ’ਤੇ ਪੰਜਾਬ ਇਕ ਛੋਟਾ ਸੂਬਾ ਹੈ ਪਰ ਇਸ ਦਾ ਇਤਿਹਾਸ ਬਹੁਤ ਮਹੱਤਵਪੂਰਨ ਹੈ ਤੇ ਪੰਜਾਬ 'ਚ BSF ਦਾ ਅਧਿਕਾਰ ਖੇਤਰ ਵਧਾਉਣਾ ਜਾਇਜ਼ ਨਹੀਂ ਹੈ।

ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਨ੍ਹਾਂ ਹੁਕਮਾਂ ਕਾਰਨ ਪੰਜਾਬ ਦੇ ਲੋਕਾਂ 'ਚ ਬੇਚੈਨੀ ਵਧੇਗੀ ਤੇ ਸਰਹੱਦ ਨੇੜਲੇ ਕਿਸਾਨਾਂ ਨੂੰ ਖੇਤੀ 'ਚ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।