ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਲੋਕਾਂ ਨੇ ਗ੍ਰੰਥੀ ਦਾ ਮੂੰਹ ਕਾਲਾ ਕਰ ਕੀਤੀ ਕੁੱਟਮਾਰ…

by jaskamal

ਨਿਜ਼ ਡੈਸਕ (ਰਿੰਪੀ ਸ਼ਰਮਾ) : ਮਾਲੇਰਕੋਟਲਾ ਤੋਂ ਇਕ ਮਾਮਲਾ ਸਾਹਮਣੇ ਆਈ ਹੈ ਜਿਥੇ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਲੋਕਾਂ ਨੇ ਗ੍ਰੰਥੀ ਦਾ ਮੂੰਹ ਕਾਲਾ ਕਰ ਉਸ ਨਾਲ ਕੁੱਟਮਾਰ ਕੀਤੀ ਹੈ। ਇਸ ਵੀਡੀਓ ਦੇਖ ਰੌਂਗਟੇ ਖੜੇ ਹੋ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਪਾਠੀ ਨੂੰ ਘਰੇਬੁਲਾ ਕੇ ਨੰਗਾ ਕਰਕੇ ਉਸ ਦਾ ਮੂੰਹ ਕਾਲਾ ਕਰਕੇ ਉਸ ਨੂੰ ਜਬਰਦਸਤੀ ਪਿਸ਼ਾਬ ਪਿਲਾਇਆ ਗਿਆ ਹੈ। ਦੱਸਿਆ ਜਾ ਰਰਿਹ ਹੈ ਕਿ ਇਸ ਵੀਡੀਓ ਵਿੱਚ ਜਾਤੀ ਸੂਚਕ ਸ਼ਬਦ ਬੋਲੇ ਜਾ ਰਹੇ ਹਨ। ਜਿਨ੍ਹਾਂ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਜ਼ਿਕਰਯੋਗ ਹੈ ਕਿ ਗ੍ਰੰਥੀ ਦਲਿਤ ਸਿੱਖ ਹੈ।ਜਿਸ ਦੇ ਪਿੰਡ ਦੀ ਇਕ ਔਰਤ ਨਾਲ ਨਾਜਾਇਜ਼ ਸਬੰਧਾਂ ਸ਼ੱਕ ਸੀ । ਜਿਸ ਤੋਂ ਬਾਅਦ ਲੋਕਾਂ ਨੇ ਉਸ ਨਾਲ ਕੁੱਟਮਾਰ ਵੀ ਕੀਤੀ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।