ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ – ਜਲਦ ਹੋਵੇਗਾ ਐਸਵਾਈਐਲ ਨਹਿਰ ਦਾ ਮੁੱਦਾ ਹੱਲ

by mediateam

ਚੰਡੀਗੜ੍ਹ , 12 ਜੁਲਾਈ ( NRI MEDIA )

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਸੁਪਰੀਮ ਕੋਰਟ ਦੁਆਰਾ ਦਿੱਤੇ ਗਏ ਹੁਕਮਾਂ ਦਾ ਸਵਾਗਤ ਕੀਤਾ ਹੈ , ਉਨ੍ਹਾਂ ਨੇ ਕਿਹਾ ਕਿ ਐਸ .ਵਾਈ.ਐੱਲ ਮਾਮਲਿਆਂ ਦਾ ਛੇਤੀ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਹਰਿਆਣਾ ਦੋਵੇਂ ਸੂਬਿਆਂ ਦੇ ਉੱਚ ਅਧਿਕਾਰੀਆਂ ਦੀ ਕਮੇਟੀ ਕੌਮੀ ਮਾਮਲੇ 'ਚ ਇਕ ਵੱਡਾ ਅਤੇ ਨਿਆਂਪੂਰਨ ਹੱਲ ਕੱਢਣ ਲਈ ਸਫਲ ਹੋਵੇਗੀ |


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਦਾ ਵੀ ਹੱਲ ਹੋਵੇਗਾ , ਜ਼ਿਕਰਯੋਗ ਹੈ ਕਿ ਕਲ ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਅਤੇ ਕੇਂਦਰ ਨੂੰ ਇਸ ਮੁੱਦੇ ਤੇ ਗੱਲਬਾਤ ਕਰਨ ਦੇ ਹੁਕਮ ਜਾਰੀ ਕੀਤੇ ਸਨ |

ਕੇਂਦਰ ਸਰਕਾਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਦਖ਼ਲਅੰਦਾਜ਼ੀ ਉੱਚ ਅਦਾਲਤ ਦੇ ਆਦੇਸ਼ਾਂ ਦੇ ਅਨੁਸਾਰ ਦੋ ਸੂਬਿਆਂ ਦੇ ਨੁਮਾਇੰਦਿਆਂ ਦੇ ਵਿਚਕਾਰ ਚੰਗੀ ਗੱਲਬਾਤ ਕਰਾਉਣ ਲਈ ਹੋਵੇਗੀ ,  ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਦੋ ਰਾਜਾਂ ਦੇ ਮੁੱਖ ਮੰਤਰੀਆਂ ਦੀ ਇਕ ਕਮੇਟੀ ਬਣਾਉ , ਇਹ ਵੀ ਨਿਸ਼ਚਤ ਕਰੋ ਕਿ ਉਹ ਦੋਵੇਂ ਉੱਚ ਪੱਧਰ ਤੇ ਕੇਂਦਰ ਸਰਕਾਰ ਦੇ ਦਖ਼ਲ ਨਾਲ ਵਿਚਾਰ-ਵਟਾਂਦਰੇ ਕਰਨ ਅਤੇ ਜੇ ਸੰਭਵ ਹੋ ਤਾਂ ਹੱਲ ਤਕ ਪਹੁੰਚਣ ਤਾਂ ਜੋ ਅੱਗੇ ਦਾ ਰਾਹ ਤਿਆਰ ਹੋਵੇ |

More News

NRI Post
..
NRI Post
..
NRI Post
..