3 ਖੇਤੀ ਕਾਨੂੰਨਾਂ ਨੂੰ ਲੈ ਮੁੱਖ ਮੰਤਰੀ ਚੰਨੀ ਅਤੇ ਰਾਜੇਵਾਲ ਵਿਚਾਲੇ ਹੋਈ ਗੱਲਬਾਤ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਕੀਤੀ।

ਮੁੱਖ ਮੰਤਰੀ ਚੰਨੀ ਨੇ ਰਾਜੇਵਾਲ ਨੂੰ ਦੱਸਿਆ ਕਿ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ ਅਤੇ ਇਸ ਦੌਰਾਨ ਇਹ ਕਾਨੂੰਨ ਮੁੱਢ ਤੋਂ ਰੱਦ ਕੀਤੇ ਜਾਣਗੇ।

ਕਿਸਾਨ ਆਗੂ ਰਾਜੇਵਾਲ ਨੂੰ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਨ੍ਹਾਂ ਦੀ ਸਰਕਾਰ ਨੂੰ ਗਾਈਡਲਾਈਨਜ਼ ਦੇ ਦਿੱਤੀਆਂ ਜਾਣ ਅਤੇ ਫਿਰ ਉਸ ਦੇ ਹਿਸਾਬ ਨਾਲ ਹੀ ਪੰਜਾਬ ਸਰਕਾਰ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਮੁੱਖ ਮੰਤਰੀ ਚੰਨੀ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕਿਹਾ ਕਿ ਜੋ ਤੁਸੀਂ ਲਿਖ ਦੇ ਦੇ ਦਿਓਗੇ, ਉਹ ਹੀ ਅਸੀਂ ਪਾਸ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਜੋ ਕਿਸਾਨ ਜੱਥੇਬੰਦੀਆਂ ਲਿਖ ਕੇ ਦੇ ਦੇਣਗੀਆਂ, ਉਸ ਨੂੰ ਉਸੇ ਤਰ੍ਹਾਂ ਵਿਧਾਨ ਸਭਾ 'ਚ ਪਾਸ ਕੀਤਾ ਜਾਵੇਗਾ ਅਤੇ ਕੁੱਝ ਵੀ ਆਪਣੀ ਮਰਜ਼ੀ ਨਾਲ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਹਰ ਤਰ੍ਹਾਂ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਦੇ ਜਾਣ ਦਾ ਵੀ ਕੋਈ ਡਰ ਨਹੀਂ ਹੈ।

More News

NRI Post
..
NRI Post
..
NRI Post
..