ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ

by simranofficial

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ) : ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ ਹੋ ਗਈ ਹੈ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਲਗਭਗ 35 ਕਿਸਾਨ ਸੰਗਠਨ ਸ਼ਾਮਲ ਹੋ ਰਹੇ ਹਨ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ ਰਹੀ ਹੈ।

ਇਸ ਮੀਟਿੰਗ ਵਿੱਚ ਲੱਗਭਗ 35 ਕਿਸਾਨ ਸੰਗਠਨ ਸ਼ਾਮਿਲ ਹੋ ਰਹੇ ਹਨ। ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਜਾਰੀ ਹੈ, ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਕਿਸਾਨਾਂ ਦਾ ਪੱਖ ਸੁਣਨਗੇ ਅਤੇ ਫਿਰ ਕੋਈ ਫੈਸਲਾ ਲੈਣਗੇ। ਇਸ ਮੀਟਿੰਗ ਵਿੱਚ ਕੁੱਲ 35 ਕਿਸਾਨ ਸੰਗਠਨਾਂ ਦੇ ਆਗੂ ਹਿੱਸਾ ਲੈ ਰਹੇ ਹਨ। ਇਸ ਤੋਂ ਇਲਾਵਾ ਹੁਣ ਹੋਰ ਕਿਸਾਨ ਵੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪਹੁੰਚ ਰਹੇ ਹਨ ਅਤੇ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਪਰ ਹੁਣ ਕਿਸਾਨਾਂ ਦੇ ਇਸ ਅੰਦੋਲਨ ਨੇ ਸਾਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।