Tarn Taran: ਥਾਣੇ ‘ਚ ਹਮਲੇ ਨੂੰ ਲੈ ਕੇ DGP ਗੌਰਵ ਯਾਦਵ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਸਰਹਾਲੀ ਪੁਲਿਸ ਥਾਣੇ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਸੀ। ਹੁਣ ਪੰਜਾਬ ਦੇ DGP ਗੌਰਵ ਯਾਦਵ ਨੇ ਇਸ ਹਮਲੇ ਨੂੰ ਪਾਕਿਸਤਾਨ ਦੀ ਸਾਜਿਸ਼ ਕਰਾਰ ਦਿੱਤਾ ਹੈ। DGP ਨੇ ਕਿਹਾ ਕਿ ਇਹ ਹਮਲੇ ਲਈ ਹਥਿਆਰ ਪਾਕਿਸਤਾਨ ਵਲੋਂ ਭੇਜੇ ਗਏ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੌਕੇ ਤੋਂ ਲਾਂਚਰ ਰਿਕਵਰ ਕਰ ਲਿਆ ਗਿਆ । ਇਸ ਦੇ ਨਾਲ ਪੁਲਿਸ ਵਲੋਂ ਹੋਰ ਵੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਦੱਸ ਦਈਏ ਕਿ ਪੁਲਿਸ ਨੇ ਪਿਛਲੇ ਕਾਫੀ ਸਮੇ ਤੋਂ ਵੱਡੇ ਪੱਧਰ 'ਤੇ ਹਥਿਆਰਾਂ ਦੀ ਰਿਕਵਰੀ ਕੀਤੀ ਹੈ। DGP ਨੇ ਕਿਹਾ ਇਸ ਮਾਮਲੇ ਵਿੱਚ ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ । ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ । ਜ਼ਿਕਰਯੋਗ ਹੈ ਕਿ ਇਸ ਹਮਲੇ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਜਾ ਰਿਹਾ ਹੈ । ਇਸ ਹਮਲੇ ਦੀ ਜਿੰਮੇਵਾਰੀ ਅੱਤਵਾਦੀ ਪੰਨੂ ਵਲੋਂ ਲਈ ਗਈ ਹੈ। ਉਸ ਨੇ ਕਿਹਾ ਕਿ ਜਲੰਧਰ ਦੇ ਲਤੀਫਪੁਰਾ 'ਚ 1947 ਵਿੱਚ ਪਾਕਿਸਤਾਨ ਤੋਂ ਆ ਕੇ ਰਹਿੰਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਬੇਘਰ ਕਰ ਦਿੱਤਾ ਹੈ। ਇਹ ਉਸ ਦਾ ਹੀ ਬਦਲਾ ਹੈ ।