Tarn -taran : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਕਸਬਾ ਫਤਿਆਬਾਦ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਯੁਵਰਾਜ ਸਿੰਘ ਦੇ ਰੂਪ 'ਚ ਹੋਈ ਹੈ ,ਜਿਸ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ । ਮ੍ਰਿਤਕ ਨੌਜਵਾਨ ਦੀ ਮਾਂ ਨਿਰਮਲ ਕੌਰ ਨੇ ਕਿਹਾ ਕਿ ਮ੍ਰਿਤਕ ਕਈ ਸਾਲਾਂ ਤੋਂ ਨਸ਼ਾ ਕਰਨ ਦਾ ਆਦਿ ਸੀ ਤੇ ਅੱਜ ਉਸ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ 'ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ।ਉਨ੍ਹਾਂ ਵਲੋਂ ਪੁਲਿਸ ਪ੍ਰਸ਼ਾਸਨ ਕੋਲੋਂ ਅਪੀਲ ਕੀਤੀ ਗਈ ਹੈ ਕਿ ਨਸ਼ੇ ਦੀ ਵਿਕਰੀ ਨੂੰ ਰੋਕਣ ਲਈ ਕਦਮ ਚੁੱਕੇ ਜਾਣ ਤਾਂਜੋ ਸਾਡੇ ਪੁੱਤ ਨਾਲ ਹੋਇਆ,ਉਹ ਹੋਰਾਂ ਦੇ ਪੁੱਤਾਂ ਨਾਲ ਨਾ ਹੋਵੇ ।

More News

NRI Post
..
NRI Post
..
NRI Post
..