ਟੈਕਸੀ ਡਰਾਈਵਰ ਦਾ ਗੋਲੀਆਂ ਮਾਰ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੇਮਕਰਨ ਵਿਖੇ ਅਣਪਛਾਤੇ ਵਿਅਕਤੀਆਂ ਨੇ ਇਕ ਟੈਕਸੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸ਼ੇਰ ਮਸੀਹ 35 ਸਾਲ ਪੁੱਤਰ ਨਾਜਰ ਮਸੀਹ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਸਵਾਰੀ ਬਣ ਕੇ ਖੇਮਕਰਨ ਤੋਂ ਅੰਮ੍ਰਿਤਸਰ ਜਾਣ ਲਈ ਟੈਕਸੀ ਕਿਰਾਏ ’ਤੇ ਕੀਤੀ ਸੀ।

ਉਸ ਦੌਰਾਨ ਉਕਤ ਹਮਲਾਵਰਾਂ ਨੇ ਟੈਕਸੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ।ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।