ਟੈਨਿਸ ਖਿਡਾਰੀ ਨੋਵਾਕ ਜੋਕੋਵਿਕ ਨੇ ਆਪਣੇ ਕੋਚ ਮਰੀਅਨ ਵਾਜਦਾ ਨਾਲੋਂ ਰਾਹ ਕੀਤੇ ਵੱਖ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੁਨੀਆ ਦੇ ਨੰਬਰ ਇਕ ਟੈਨਿਸ ਖਿਡਾਰੀ ਸਰਬੀਆ ਦੇ ਨੋਵਾਕ ਜੋਕੋਵਿਕ ਨੇ ਆਪਣੇ ਕੋਚ ਮਰੀਅਨ ਵਾਜਦਾ ਨਾਲੋਂ ਨਾਤਾ ਤੋੜ ਲਿਆ ਹੈ ਜਿਨ੍ਹਾਂ ਨਾਲ ਉਨ੍ਹਾਂ 15 ਸਾਲ ਬਿਤਾਏ ਅਤੇ ਇਸ ਵਿਚਾਲੇ 20 ਗ੍ਰੈਂਡਸਲੈਮ ਖ਼ਿਤਾਬ ਜਿੱਤੇ। ਜੋਕੋਵਿਕ ਨੇ ਕਿਹਾ, ‘ਮਰੀਅਨ ਮੇਰੇ ਕਰੀਅਰ ਦੇ ਸਭ ਤੋਂ ਮਹੱਤਵਪੂਰਨ ਅਤੇ ਯਾਦਗਾਰ ਪਲਾਂ ’ਚ ਮੇਰੇ ਨਾਲ ਰਹੇ। ਅਸੀਂ ਨਾਲ ਮਿਲ ਕੇ ਕਾਫ਼ੀ ਉਪਲਬਧੀਆਂ ਹਾਸਲ ਕੀਤੀਆਂ। ਮੈਂ ਪਿਛਲੇ 15 ਸਾਲਾਂ ’ਚ ਉਨ੍ਹਾਂ ਦੀ ਦੋਸਤੀ ਅਤੇ ਸਮਰਪਣ ਲਈ ਉਨ੍ਹਾਂ ਦਾ ਧੰਨਵਾਦੀ ਹਾਂ। ਭਲੇ ਹੀ ਸਾਡਾ ਪੇਸ਼ੇਵਰ ਰਿਸ਼ਤਾ ਖ਼ਤਮ ਹੋ ਰਿਹਾ ਹੈ ਪਰ ਉਹ ਹਮੇਸ਼ਾ ਮੇਰੇ ਪਰਿਵਾਰ ਦਾ ਹਿੱਸਾ ਰਹਿਣਗੇ।’ ਯੂਕਰੇਨ ਦੀ ਏਲਿਨਾ ਸਵਿਤੋਲੀਨਾ ਨੇ ਮੈਚ ਦਾ ਬਾਈਕਾਟ ਕਰਨ ਦੀ ਬਜਾਏ ਕੋਰਟ ’ਤੇ ਉਤਰ ਕੇ ਮੋਂਟੇਰੀ ਓਪਨ ਟੈਨਿਸ ਟੂਰਨਾਮੈਂਟ ਦੇ ਪਹਿਲੇ ਦੌਰ ’ਚ ਰੂਸ ਦੀ ਅਨਾਸਤਾਸੀਆ ਪੋਟਾਪੋਵਾ ਨੂੰ 6-2, 6-1 ਨਾਲ ਹਰਾਇਆ।