ਉਦੈਪੁਰ ‘ਚ ਦਰਜੀ ਦੇ ਕਤਲ ਮਗਰੋਂ ਵਧਿਆ ਤਣਾਅ; ਲੱਗਾ ਕਰਫਿਊ

by jaskamal

ਨਿਊਜ਼ ਡੈਸਕ: ਇੱਥੋਂ ਦੇ ਭੀੜ-ਭੜੱਕੇ ਵਾਲੇ ਇਲਾਕੇ 'ਚ ਅੱਜ ਦਿਨ-ਦਿਹਾੜੇ ਇੱਕ ਦਰਜੀ ਦਾ ਕਤਲ ਕੀਤੇ ਜਾਣ ਮਗਰੋਂ ਦੋ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਇਸ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਰਾਜਸਥਾਨ ਦੇ ਇਸ ਸ਼ਹਿਰ 'ਚ ਤਣਾਅ ਪੈਦਾ ਹੋ ਗਿਆ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਉਦੈਪੁਰ ਦੇ ਸੱਤ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਰਾਤ ਅੱਠ ਵਜੇ ਤੋਂ ਕਰਫਿਊ ਲਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਮੁਲਜ਼ਮਾਂ ਨੇ ਵੀਡੀਓ 'ਚ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਸ ਕਤਲ ਨਾਲ ਇਸਲਾਮ ਦੇ ਅਪਮਾਨ ਦਾ ਬਦਲਾ ਲੈ ਲਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਧਮਕੀ ਦਿੱਤੀ। ਪੁਲੀਸ ਨੇ ਇਸ ਮਾਮਲੇ 'ਚ ਉਦੈਪੁਰ ਦੇ ਗੁਆਂਢੀ ਜ਼ਿਲ੍ਹੇ ਰਾਜਸਮੰਡ ਦੇ ਭੀਮ ਖੇਤਰ ਤੋਂ ਦੋ ਜਣਿਆਂ ਨੂੰ ਹਿਰਾਸਤ 'ਚ ਲਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤ ਦੀ ਪਛਾਣ ਕਨ੍ਹਈਆ ਲਾਲ ਵਜੋਂ ਹੋਈ ਹੈ। ਉਧਰ, ਕੇਂਦਰ ਸਰਕਾਰ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ ਅਤਿਵਾਦੀ ਘਟਨਾ ਮੰਨ ਕੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

More News

NRI Post
..
NRI Post
..
NRI Post
..