ਭਿਆਨਕ ਹਾਦਸਾ: ਇਕ ਦੀ ਮੌਤ, 14 ਪਰਵਾਸੀ ਮਜ਼ਦੂਰ ਜ਼ਖ਼ਮੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਾਇਆ ਦੇ ਪਿੰਡ ਔਜਲਾ ਢੱਕ ਵਿਖੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ ਦੀ ਮੌਤ ਹੋ ਗਈ ਜਦਕਿ 14 ਦੇ ਕਰੀਬ ਪਰਵਾਸੀ ਮਜ਼ਦੂਰ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਪਰਵਾਸੀ ਮਜ਼ਦੂਰ ਜੁਗਲ ਮੰਡਲ ਅਤੇ ਉਸ ਦੇ ਸਾਥੀ ਨੇ ਦੱਸਿਆ ਕਿ ਉਹ ਪਿੰਡ ਅੱਪਰਾ ਦੇ ਸ਼ੈਲਰ ਤੋਂ ਟਰਾਲੀ ਵਿਚ ਸਵਾਰ ਹੋ ਕੇ ਫਗਵਾੜਾ ਦੀ ਦਾਣਾ ਮੰਡੀ ਨੂੰ ਆ ਰਹੇ ਸਨ। ਇਸ ਦੌਰਾਨ ਦੁਸਾਂਝਾਂ ਰੋਡ ’ਤੇ ਪਿੰਡ ਔਜਲਾ ਢੱਕ ਨੇੜੇ ਸਾਹਮਣੇ ਤੋਂ ਆ ਰਹੇ ਖਾਦ ਦੇ ਭਰੇ ਇਕ ਟਰੱਕ ਦੀ ਟਰਾਲੀ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਨਾਲ ਟਰਾਲੀ ’ਚ ਸਵਾਰ ਮਜ਼ਦੂਰਾਂ ਦੇ ਗੰਭੀਰ ਸੱਟਾਂ ਆਈਆਂ ਜਦਕਿ ਟਰੱਕ ਡਰਾਈਵਰ ਸੰਤੋਖ ਸਿੰਘ ਵਾਸੀ ਬੰਗਾ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।