ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 1 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟਾਂਡਾ ਫਾਟਕ ਕੋਲ ਇੱਕ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਦੌਰਾਨ1 ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬੋਬੀ ਦੇ ਰੂਪ ਵਿੱਚ ਹੋਈ ਹੈ, ਜਦਕਿ ਇਸ ਹਾਦਸੇ ਦੌਰਾਨ ਇੱਕ ਵਿਅਕਤੀਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਮੌਕੇ 'ਤੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ।