ਟਰੱਕ ਤੇ ਵੈਨ ਵਿਚਾਲੇ ਭਿਆਨਕ ਟੱਕਰ, ਲੱਗੀ ਅੱਗ, 26 ਤੋਂ ਵੱਧ ਲੋਕਾਂ ਦੀ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੈਕਸੀਕੋ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਟਰੱਕ ਤੇ ਵੈਨ ਵਿਚਾਲੇ ਹੋਈ ਭਿਆਨਕ ਟੱਕਰ ਹੋਣ ਕਾਰਨ ਅੱਗ ਲੱਗ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ 26 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ,ਜਦਕਿ ਕਈ ਲੋਕ ਜਖ਼ਮੀ ਹੋ ਗਏ । ਜਿਨ੍ਹਾਂ ਨੂੰ ਬਚਾਅ ਟੀਮ ਵਲੋਂ ਮੌਕੇ 'ਤੇ ਹਸਪਤਾਲ ਭਰਤੀ ਕਰਵਾਇਆ ਗਿਆ । ਅਧਿਕਾਰੀਆਂ ਅਨੁਸਾਰ ਸਿਉਡਾਡ ਵਿਕਟੋਰੀਆ ਦੇ ਇੱਕ ਹਾਈਵੇਅ 'ਤੇ 2 ਵਾਹਨਾਂ ਵਿਚਾਲੇ ਟੱਕਰ ਹੋਣ ਤੋਂ ਬਾਅਦ ਅੱਗ ਲੱਗ ਗਈ ।ਸੂਚਨਾ ਮਿਲਦੇ ਹੀ ਜਦੋ ਅਧਿਕਾਰੀ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਟਰੱਕ ਮੌਕੇ 'ਤੇ ਨਹੀ ਸੀ । ਜਾਂਚ 'ਚ ਸਾਹਮਣੇ ਆਇਆ ਹੈ ਕਿ ਟਰੱਕ ਦਾ ਡਰਾਈਵਰ ਭੱਜ ਗਿਆ ਜਾਂ ਫਿਰ ਹਾਦਸੇ ਵਿੱਚ ਮਾਰਿਆ ਗਿਆ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..