ਇਨੋਵਾ ਕਾਰ ਦੀ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਨੈਸ਼ਨਲ ਹਾਈਵੇ ਦੇ ਕੋਲ ਪੈਂਦੇ ਪਿੰਡ ਹਮੀਰਾ ਫਲਾਈਓਵਰ ਤੇ ਇੱਕ ਇਨੋਵਾ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ 4 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 1 ਗੰਭੀਰ ਜਖ਼ਮੀ ਹੋ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਦੇਰ ਰਾਤ 2 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਨੈਸ਼ਨਲ ਹਾਈਵੇ 'ਤੇ ਹਾਦਸਾ ਵਾਪਰ ਗਿਆ । ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼੍ਰੁਰੂ ਕਰ ਦਿੱਤੀ । ਜਾਂਚ ਵਿੱਚ ਪਤਾ ਲਗਾ ਕਿ ਇੱਕ ਇਨੋਵਾ ਕਾਰ ਜਲੰਧਰ ਵੱਲ ਜਾ ਰਹੀ ਸੀ। ਜਦ ਉਹ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ । ਹਾਦਸਾ ਇੰਨਾ ਜ਼ਬਰਦਸਤ ਦੀ ਕਿ ਇਨੋਵਾ ਕਾਰ 'ਚ ਬੈਠੇ ਪੁਲਿਸ ਮੁਲਾਜ਼ਮ ਹਰਦੇਵ ਸਿੰਘ, ਲਵਲੀ ਸਿੰਘ ,ਜਤਿੰਦਰ ਸਿੰਘ ,ਹਰਜੀਤ ਸਿੰਘ ਦੀ ਮੌਤ ਹੋ ਗਈ । ਜਦਕਿ ਇੱਕ ਨੌਜਵਾਨ ਸਲੀਮ ਗੰਭੀਰ ਜਖ਼ਮੀ ਹੋ ਗਿਆ। ਜਿਸ ਦਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।