ਭਾਂਡੇ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੋਨੀਪਤ ਕੁੰਡਲੀ ਇੰਡਸਟ੍ਰੀਅਲ ਏਰੀਆ 'ਚ ਬਰਤਨ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਸੋਨੀਪਤ ਕੁੰਡਲੀ ਥਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਕੁੰਡਲੀ ਇੰਡਸਟ੍ਰੀਅਲ ਏਰੀਆ ਮਿੱਟੀ ਦੇ ਭਾਂਡੇ ਬਣਾਉਣ ਵਾਲੀ ਫੈਕਟਰੀ ਸਥਿਤ ਹੈ ਜਿਥੇ ਭਿਆਨਕ ਅੱਗ ਲੱਗੀ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਫੈਕਟਰੀ ਵਿਚ ਪਿਆ ਸਮਾਨ ਅੱਗ ਕਾਰਨ ਕਾਫੀ ਨੁਕਸਾਨਿਆ ਗਿਆ ਹੈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਸਾਰੀ ਫੈਕਟਰੀ ਨੂੰ ਲਪੇਟ ਵਿਚ ਲੈ ਲਿਆ। ਇਸ ਕਾਰਨ ਅੰਦਰ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅਜੇ ਤਕ ਜਾਨੀ ਨੁਕਸਾਨ ਸਬੰਧੀ ਕੋਈ ਜਾਣਕਾਰੀ ਨਹੀਂ ਹੈ।