ਅਹਿਮਦਾਬਾਦ (ਪਾਇਲ): ਗੁਜਰਾਤ ਦੇ ਅਹਿਮਦਾਬਾਦ ਸ਼ਹਿਰ 'ਚ ਅੱਗ ਲੱਗਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ਹਿਰ 'ਚ ਨਿਰਮਾਣ ਐਲੀਗੈਂਸ ਨਾਂ ਦੀ ਇਮਾਰਤ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਦੱਸ ਦਇਏ ਕਿ ਅੱਗ ਦੀ ਭਿਆਨਕਤਾ ਨੂੰ ਦੇਖਦੇ ਹੋਏ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੂੰ ਤੁਰੰਤ ਤਾਇਨਾਤ ਕੀਤਾ ਗਿਆ। ਜਿਸ ਦੌਰਾਨ ਫਾਇਰਫਾਈਟਰ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।


