ਇਮਰਾਨ ਨੂੰ ਲੱਗੀ ਭਿਆਨਕ ਅੱਗ, 20 ਲੋਕਾਂ ਦੀ ਮੌਤ, ਕਈ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੁਬਈ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਅਪਾਰਟਮੈਂਟ ਬਿਲਡਿੰਗ ਵਿੱਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜਖ਼ਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਸ ਘਟਨਾ 'ਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਗਈ ,ਜਦਕਿ ਕਈ ਲੋਕ ਜਖ਼ਮੀ ਹੋ ਗਏ । ਅਧਿਕਾਰੀਆਂ ਨੇ ਦੱਸਿਆ ਕਿ ਦੁਬਈ ਦੇ ਅਲ ਰਾਸ ਇਲਾਕੇ ਵਿੱਚ ਭਿਆਨਕ ਅੱਗ ਲੱਗ ਗਈ । ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਹਾਲੇ ਕੁਝ ਵੀ ਨਹੀ ਦੱਸਿਆ ਗਿਆ। ਅਧਿਕਾਰੀਆਂ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।